ਜਵਾਕ ਨੂੰ ਜਨਮ ਵੀ ਨਹੀਂ ਲੈਣ ਦਿੱਤਾ, ਪਹਿਲਾਂ ਹੀ ਰੱਬਾ ਕਿਉ ਕਰਤਾ ਇਹ!

ਦਿਨ ਦਿਹਾੜੇ ਇੱਕ ਗਰਭਵਤੀ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਿਸ ਦੀ ਪਛਾਣ ਸੁਨੀਤਾ ਰਾਣੀ (24) ਪਤਨੀ ਰਾਜਾ ਸਿੰਘ ਵਜੋਂ ਹੋਈ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸੁਨੀਤਾ ਰਾਣੀ ਚਾਰ ਮਹੀਨੇ ਦੀ ਗਰਭਵਤੀ ਸੀ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਲੜਨ ਵਾਲੀਆਂ ਦੋਵੇਂ ਧਿਰਾਂ ਆਪਸ ਵਿੱਚ ਗੁਆਂਢੀ ਹਨ। ਘਟਨਾ ਤੋਂ ਬਾਅਦ ਇਨਸਾਫ਼ ਲੈਣ ਲਈ ਮ੍ਰਿਤਕਾ ਦੇ ਪਰਿਵਾਰਕ

ਮੈਂਬਰਾਂ ਵੱਲੋਂ ਲਾਸ਼ ਨੂੰ ਡੀਐੱਸਪੀ ਦਫਤਰ ਪੱਟੀ ਲਿਆਂਦਾ ਗਿਆ ਜਿੱਥੇ ਥਾਣਾ ਸਦਰ ਪੱਟੀ ਦੇ ਥਾਣਾ ਮੁਖੀ ਗੁਰਤੇਜ ਸਿੰਘ ਬਰਾੜ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਗਿਆ। ਮ੍ਰਿਤਕਾ ਦੇ ਪਤੀ ਰਾਜਾ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਦੇ ਘਰ ਨਜ਼ਦੀਕ ਰਹਿੰਦੇ ਸੱਤ ਅੱਠ ਨੌਜਵਾਨਾਂ ਨੇ ਉਨ੍ਹਾਂ ਦੇ ਘਰ

ਵਿੱਚ ਗੋਲੀਆਂ ਮਾਰੀਆਂ ਸਨ। ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ ਸੀ ਪਰ ਪੁਲੀਸ ਨੇ ਕੋਈ ਵੀ ਕਾਰਵਾਈ ਨਾ ਕੀਤੀ। ਅੱਜ ਫਿਰ ਉਨ੍ਹਾਂ ਵਲੋਂ ਉਸ ਦੇ ਘਰ ਗੋਲੀਆਂ ਮਾਰੀਆਂ ਗਈਆਂ ਜਿਸ ਵਿਚੋਂ ਇਕ ਗੋਲੀ ਉਸ ਦੀ ਪਤਨੀ ਸੁਨੀਤਾ ਕੁਮਾਰੀ ਦੇ ਵੱਜੀ ਤੇ ਉਸ ਦੀ ਮੌਤ ਹੋ ਗਈ। ਐੱਸਐੱਚਓ ਨੇ ਦੱਸਿਆ ਕਿ ਬੌਬੀ ਸਿੰਘ, ਮੇਵਾ ਸਿੰਘ, ਸੇਵਾ ਸਿੰਘ, ਸੰਨੀ ਸਿੰਘ ਪੁੱਤਰ ਮੁਖਤਿਆਰ ਸਿੰਘ ਅਤੇ ਨਿਸ਼ਾਨ ਸਿੰਘ ਆਦਿ ਸੱਤ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *