ਵਿਆਹ ਵਾਲੇ ਦਿਨ ਭਰਾ ਦੀ ਮੌਤ! ਪੈਲਾਸ ਗਿਆ ਸੀ ਸਮਾਨ ਰੱਖਣ ਘਰ ਆਈ ਲਾ ਸ਼

ਇੱਕ ਵਿਆਹ ਵਾਲੇ ਘਰ ਵਿੱਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਲਾੜੀ ਦੇ ਭਰਾ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਸ਼ਨੀਵਾਰ ਦੇਰ ਰਾਤ ਧੁੰਦ ਕਾਰਨ ਪਿੰਡ ਨਵਾਂ ਪੁਰਬਾ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਜਿਸ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ

ਬਾਅਦ ਵਿਚ ਇਕ ਨੌਜਵਾਨ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਜੱਗੂ ਦੀ ਭੈਣ ਦਾ ਐਤਵਾਰ ਨੂੰ ਵਿਆਹ ਸੀ।ਮ੍ਰਿਤਕ ਜਗਦੀਪ ਸਿੰਘ ਦੇ ਦਾਦਾ ਨੇ ਦੱਸਿਆ ਕਿ ਉਨ੍ਹਾਂ ਦੀ ਪੋਤੀ ਦਾ ਵਿਆਹ ਐਤਵਾਰ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਪੈਲੇਸ ਵਿੱਚ ਸੀ। ਉਸ ਦਾ ਪੋਤਰਾ ਅਤੇ ਉਸ ਦੇ ਦੋਸਤ ਸ਼ਨੀਵਾਰ ਰਾਤ 11 ਵਜੇ ਪੈਲੇਸ ’ਚ ਵਿਆਹ ਦਾ ਸਾਮਾਨ ਛੱਡ ਕੇ ਘਰ ਪਰਤ ਰਹੇ ਸਨ, ਜਦੋਂ ਉਹ ਚੁੰਗੀ ਨੰਬਰ 8 ਤੋਂ ਥੋੜ੍ਹੀ ਦੂਰੀ ’ਤੇ ਪਹੁੰਚੇ ਤਾਂ

ਫਰੀਦਕੋਟ ਵੱਲੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਤਿੰਨੋਂ ਹੇਠਾਂ ਡਿੱਗ ਗਏ ਜਿਸ ’ਚ ਜਗਦੀਪ ਸਿੰਘ ਉਰਫ ਜੱਗੂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੇ ਦੋ ਦੋਸਤ ਗੰਭੀਰ ਜ਼ਖ਼ਮੀ ਹੋ ਗਏ।ਜ਼ਖਮੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਉਥੋਂ ਰਾਹੁਲ ਨੂੰ ਮੈਡੀਕਲ

ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ, ਜਦਕਿ ਗੁਰਪ੍ਰੀਤ ਉਰਫ ਗੋਰਾ ਨਿੱਜੀ ਹਸਪਤਾਲ ਫ਼ਿਰੋਜ਼ਪੁਰ ਵਿੱਚ ਜ਼ੇਰੇ ਇਲਾਜ ਹੈ। ਰਾਤ ਨੂੰ ਕਾਫੀ ਧੁੰਦ ਸੀ, ਜਿਸ ਕਾਰਨ ਵਿਜ਼ੀਬਿਲਟੀ ਠੀਕ ਨਹੀਂ ਸੀ, ਜਿਸ ਕਾਰਨ ਕਾਰ ਇੰਨੀ ਤੇਜ਼ੀ ਨਾਲ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ। ਉਸ ਨੇ ਕਿਹਾ ਕਿ ਅੱਜ ਉਸ ਨੇ ਆਪਣੀ ਪੋਤੀ ਦਾ ਵਿਆਹ ਦਿਲ ’ਤੇ ਪੱਥਰ ਰੱਖ ਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *