25 ਸਾਲ ਦੀ ਕੋਮਲਜੀਤ ਕੌਰ ਕੈਨੇਡਾ ਪੁਲਿਸ ਚ ਬਣੀ ਅਫਸਰ

 ਹਰੇਕ ਮਾਤਾ ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਹਨਾਂ ਦੇ ਬੱਚੇ ਪੜ੍ਹ ਲਿਖ ਕੇ ਇੱਕ ਚੰਗਾ ਮੁਕਾਮ ਹਾਸਿਲ ਕਰਨ ਅਤੇ ਦੇਸ਼ ਵਿਦੇਸ਼ ਵਿੱਚ ਉਹਨਾਂ ਦਾ ਨਾਂ ਰੋਸ਼ਨ ਕਰਨ। ਉਸੇ ਸੁਪਨੇ ਨੂੰ ਪੂਰਾ ਕਰਦੇ ਹੋਏ ਅਜਨਾਲਾ ਦੀ ਕੋਮਲਜੀਤ ਕੌਰ ਜਿਸ ਨੇ 25 ਸਾਲ ਦੀ ਉਮਰ ‘ਚ ਕੈਨੇਡਾ ਦੀ ਪੁਲਿਸ ‘ਚ ਕਰੈਕਸ਼ਨਲ ਪੀਸ ਅਫਸਰ ਬਣ ਕੇ ਆਪਣੇ ਮਾਤਾ ਪਿਤਾ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਜਿਸ ਨੂੰ ਲੈ ਕੇ ਕੋਮਲਜੀਤ ਕੌਰ ਦੇ ਪਰਿਵਾਰ ਦੇ

 

ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਰਿਵਾਰਿਕ ਮੈਂਬਰ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾ ਰਹੇ ਹਨ। ਉੱਥੇ ਹੀ ਇਲਾਕੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਦੇ ਫੋਨ ਕੋਮਲਜੀਤ ਕੌਰ ਦੇ ਮਾਤਾ ਪਿਤਾ ਨੂੰ ਵਧਾਈਆਂ ਦੇ ਰਹੇ ਹਨ।ਇਸ ਮੌਕੇ ਕੋਮਲਜੀਤ ਕੌਰ ਦੇ ਮਾਤਾ ਰਣਬੀਰ ਕੌਰ ਪਿਤਾ ਮਨਵੀਰ ਸਿੰਘ ਬੱਲ ਅਤੇ ਭਰਾ ਸੁਖਦੀਪ ਸਿੰਘ ਬੱਲ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਜਿਆਦਾ ਖੁਸ਼ੀ ਹੈ ਕਿ ਕੋਮਲਜੀਤ ਕੌਰ ਨੇ ਉਹਨਾਂ ਦਾ ਨਾਮ ਰੋਸ਼ਨ ਕੀਤਾ ਹੈ।

ਉਹਨਾਂ ਦੱਸਿਆ ਕਿ ਕੋਮਲਜੀਤ ਦੀ ਕੈਨੇਡਾ ‘ਚ ਕਰੈਕਸ਼ਨਲ ਪੀਸ ਅਫਸਰ ਵੱਜੋਂ ਤਾਇਨਾਤ ਹੋਈ ਹੈ। ਉਹਨਾਂ ਕਿਹਾ ਕਿ ਧੀ ਕੋਮਲਜੀਤ ਨੇ ਇਸ ਮੁਕਾਮ ਤੱਕ ਪਹੁੰਚਣ ਲਈ ਦਿਨ ਰਾਤ ਮਿਹਨਤ ਕੀਤੀ ਹੈ। ਉਹਨਾਂ ਕਿਹਾ ਕਿ ਇਹ ਕੋਮਲਜੀਤ ਦੀ ਮਿਹਨਤ ਕਰਕੇ ਹੀ ਸਭ ਕੁਝ ਹਾਸਿਲ ਹੋਇਆ ਹੈ। ਕੋਮਲਜੀਤ ਕੌਰ ਸ਼ੁਰੂ ਤੋਂ ਹੀ ਬਹੁਤ ਮਿਹਨਤੀ ਸੀ ਅਤੇ ਕੈਨੇਡਾ ਵਿੱਚ ਜਾ ਕੇ ਉਸ ਵੱਲੋਂ ਕੜੀ ਮਿਹਨਤ ਅਤੇ ਪੜ੍ਹਾਈ ਕਰਨ ਤੋਂ ਬਾਅਦ ਇਹ ਮੁਕਾਮ ਹਾਸਿਲ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ=ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *